Kaafi baba Bulle Shah – Ishq di navio navi bhaar
ਕਾਫ਼ੀ – ਇਸ਼ਕ ਦੀ ਨਵੀਓਂ ਨਵੀਂ ਬਹਾਰ – ਬੁੱਲ੍ਹੇ ਸ਼ਾਹ – Kaafi Baba Bulle Shah
ਜਾਂ ਮੈਂ ਸਬਕ ਇਸ਼ਕ ਦਾ ਪੜ੍ਹਿਆ, ਮਸਜਦ ਕੋਲੋਂ ਜੀਉੜਾ ਡਰਿਆ,
ਡੇਰੇ ਜਾ ਠਾਕਰ ਦੇ ਵੜਿਆ, ਜਿੱਥੇ ਵੱਜਦੇ ਨਾਦ ਹਜ਼ਾਰ ।
ਇਸ਼ਕ ਦੀ ਨਵੀਓਂ ਨਵੀਂ ਬਹਾਰ ।
ਜਾਂ ਮੈਂ ਰਮਜ਼ ਇਸ਼ਕ ਦੀ ਪਾਈ, ਮੈਨਾ ਤੋਤਾ ਮਾਰ ਗਵਾਈ,
ਅੰਦਰ ਬਾਹਰ ਹੋਈ ਸਫ਼ਾਈ, ਜਿਤ ਵੱਲ ਵੇਖਾਂ ਯਾਰੋ ਯਾਰ ।
ਇਸ਼ਕ ਦੀ ਨਵੀਓਂ ਨਵੀਂ ਬਹਾਰ ।
ਹੀਰ ਰਾਂਝੇ ਦੇ ਹੋ ਗਏ ਮੇਲੇ, ਭੁੱਲੀ ਹੀਰ ਢੂੰਡੇਦੀ ਬੇਲੇ,
ਰਾਂਝਾ ਯਾਰ ਬੁੱਕਲ ਵਿਚ ਖੇਲੇ, ਮੈਨੂੰ ਸੁਧ ਰਹੀ ਨਾ ਸਾਰ ।
ਇਸ਼ਕ ਦੀ ਨਵੀਓਂ ਨਵੀਂ ਬਹਾਰ ।
ਬੇਦ ਕੁਰਾਨਾਂ ਪੜ੍ਹ ਪੜ੍ਹ ਥੱਕੇ, ਸੱਜਦੇ ਕਰਦਿਆਂ ਘੱਸ ਗਏ ਮੱਥੇ,
ਨਾ ਰੱਬ ਤੀਰਥ ਨਾ ਰੱਬ ਮੱਕੇ, ਜਿਸ ਪਾਇਆ ਤਿਸ ਨੂਰ ਅਨਵਾਰ ।
ਇਸ਼ਕ ਦੀ ਨਵੀਓਂ ਨਵੀਂ ਬਹਾਰ ।
ਫੂਕ ਮੁਸੱਲਾ ਭੰਨ ਸੁੱਟ ਲੋਟਾ, ਨਾ ਫੜ ਤਸਬੀ ਕਾਸਾ ਸੋਟਾ,
ਆਸ਼ਕ ਕਹਿੰਦੇ ਦੇ ਦੇ ਹੋਕਾ, ਤਰਕ ਹਲਾਲੋਂ ਖਾਹ ਮੁਰਦਾਰ ।
ਇਸ਼ਕ ਦੀ ਨਵੀਓਂ ਨਵੀਂ ਬਹਾਰ ।
ਉਮਰ ਗਵਾਈ ਵਿਚ ਮਸੀਤੀ, ਅੰਦਰ ਭਰਿਆ ਨਾਲ ਪਲੀਤੀ,
ਕਦੇ ਨਮਾਜ਼ ਤੌਹੀਦ ਨਾ ਕੀਤੀ, ਹੁਣ ਕੀ ਕਰਨਾ ਏਂ ਸ਼ੋਰ ਪੁਕਾਰ ।
ਇਸ਼ਕ ਦੀ ਨਵੀਓਂ ਨਵੀਂ ਬਹਾਰ ।
ਇਸ਼ਕ ਭੁਲਾਇਆ ਸਜਦਾ ਤੇਰਾ, ਹੁਣ ਕਿਉਂ ਐਵੇਂ ਪਾਵੇਂ ਝੇੜਾ,
ਬੁੱਲ੍ਹਾ ਹੁੰਦਾ ਚੁੱਪ ਬਥੇਰਾ, ਇਸ਼ਕ ਕਰੇਂਦਾ ਮਾਰੋ ਮਾਰ ।
ਇਸ਼ਕ ਦੀ ਨਵੀਓਂ ਨਵੀਂ ਬਹਾਰ । – Kaafi Baba Bulle Shah – Ishq di navio navi bhaar
Kaafi Baba Bulle Shah – Ishq di navio navi bhaar
LIKE US ON FACEBOOK – APNARANGLAPUNJAB
READ MORE
- ਕੀ ਤੁਸੀਂ ਗੱਲ ਗੱਲ ਤੇ ਘਰਦਿਆਂ ਨਾਲ ਲੜ ਦੇ ਹੋ, ਕੀ ਤੁਸੀਂ ਚਿੜਚਿੜੇ ਰਹਿੰਦੇ ਹੋ,ਕੀ ਤੁਸੀਂ ਇਕੱਲਾਪਣ ਮਹਿਸੂਸ ਕਰਦੇ ਹੋ, ਕੀ ਤੁਹਾਨੂੰ ਕੁੱਝ ਵੀ ਚੰਗਾ ਨਹੀਂ ਲੱਗਦਾ , ਕੀ ਤੁਸੀਂ ਆਪਣੇ ਆਪ ਨੂੰ ਜਾ ਕਿਸੇ ਹੋਰ ਨੂੰ ਨੁਕਸਾਨ ਪਹੁੰਚਾਉਣ ਬਾਰੇ ਸੋਚਦੇ ਰਹਿੰਦੇ ਹੋ ? ਜੇਕਰ ਹਾਂ ਤਾਂ ਇਹ ਖ਼ਬਰ ਜਰੂਰ ਪੜੋ ਤੇ ਅੱਗੇ ਸ਼ੇਅਰ ਕਰੋ |
- “ਬਚਪਨ” “ਛੁੱਟੀਆਂ” ਅਤੇ ,”ਨਾਨਕੇ” – ਗਰਮੀ ਦੀਆਂ ਛੁੱਟੀਆਂ ਦੇ ਵਿੱਚ ਜੋ ਮਜਾ ਮਿਲਦਾ ਸੀ ਅੱਜ ਕੱਲ ਉਹ ਲੱਖਾਂ ਰੁਪਏ ਦੀਆਂ ਵਸਤਾਂ ਦੇ ਵਿੱਚ ਵੀ ਨਹੀਂ।
- ਜਿੰਦਗੀ ਦੇ ਵਿੱਚ ਖੁਸ਼ ਰਹਿਣਾ ਏਨਾ ਔਖਾ ਕਿਉਂ ਹੋ ਚੁੱਕਾ ਹੈ? – ਅੱਜ ਕੱਲ ਦੇ ਪਦਾਰਥਵਾਦੀ ਯੁੱਗ ਦੇ ਵਿੱਚ ਸੱਭ ਕੁੱਝ ਹੁੰਦਿਆਂ ਹੋਇਆ ਵੀ ਸਾਡੇ ਅੰਦਰ ਬੇਚੈਨੀ ਹੈ, ਸਾਡੇ ਕੋਲ ਬਹੁੱਤ ਕੁੱਝ ਹੋਣ ਦੇ ਬਾਵਜੂਦ ਵੀ ਹੋਰ ਜ਼ਿਆਦਾ ਹੋਣ ਦੀ ਹੋੜ ਨੇ ਸਾਨੂੰ ਕਮਲਾ ਕਰ ਛੱਡਿਆ ਹੈ ।