ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆ ਲੱਖ ਲੱਖ ਮੁਬਾਰਕਾਂ

ਸਤਿਗੁਰ ਨਾਨਕ ਪ੍ਰਗਟਿਆਮਿਟੀ ਧੁੰਧ ਜਗ ਚਾਨਣ ਹੋਆ ॥ ਜਿਉਂ ਕਰ ਸੂਰਜ ਨਿਕਲਿਆ ਤਾਰੇ ਛਪੇ ਅੰਧੇਰ ਪਲੋਆ ॥ 

ਗੁਰੂ ਨਾਨਕ ਦੇਵ ਜੀ

ਗੁਰੂ ਨਾਨਕ ਦੇਵ ਜੀ (1469 – 1539) ਸਿਖ ਧਰਮ ਦੇ ਬਾਨੀ ਸਨ । ਉਨ੍ਹਾਂ ਦਾ ਜਨਮ ਰਾਇ ਭੋਇ ਦੀ ਤਲਵੰਡੀ (ਨਨਕਾਣਾ ਸਾਹਿਬ) ਵਿੱਚ ਹੋਇਆ, ਜੋ ਕਿ ਪਾਕਿਸਤਾਨ ਦੇ ਸ਼ੇਖੂਪੁਰੇ ਜਿਲ੍ਹੇ ਵਿੱਚ ਹੈ ।ਉਨ੍ਹਾਂ ਦੇ ਪਿਤਾ ਮਹਿਤਾ ਕਲਿਆਣ ਦਾਸ ਬੇਦੀ (ਮਹਿਤਾ ਕਾਲੂ) ਅਤੇ ਮਾਤਾ ਤ੍ਰਿਪਤਾ ਜੀ ਸਨ ।ਉਨ੍ਹਾਂ ਦੀ ਵੱਡੀ ਭੈਣ ਬੀਬੀ ਨਾਨਕੀ ਜੀ ਸਨ। ਉਨ੍ਹਾਂ ਦਾ ਵਿਆਹ ਮਾਤਾ ਸੁਲੱਖਣੀ ਜੀ ਨਾਲ ਹੋਇਆ ।ਉਨ੍ਹਾਂ ਦੇ ਦੋ ਪੁੱਤਰ ਬਾਬਾ ਸ੍ਰੀ ਚੰਦ ਜੀ ਅਤੇ ਬਾਬਾ ਲਖਮੀ ਦਾਸ ਜੀ ਸਨ । ਉਨ੍ਹਾਂ ਦੀਆਂ ਪ੍ਰਮੁੱਖ ਰਚਨਾਵਾਂ ਜਪੁ ਜੀ ਸਾਹਿਬ, ਸਿਧ ਗੋਸਟਿ, ਆਸਾ ਦੀ ਵਾਰ, ਦਖਣੀ ਓਅੰਕਾਰ ਆਦਿ ਹਨ।

ਨਗਰ ਕੀਰਤਨ ਦੀਆ ਕੁਜ ਫੋਟੋਸ

 

 

Leave a Reply